Arash Info Corporation

ਪੰਜ ਰਾਜਾਂ ’ਚ ਚੋਣਾਂ ਤੇ ਸਰਕਾਰ ਗਲਤੀ ਕਰ ਬੈਠੀ: ਅਸੀਂ ਛੋਟੀਆਂ ਬੱਚਤਾਂ ’ਤੇ ਵਿਆਜ ’ਚ ਕੀਤੀ ਕਟੌਤੀ ਵਾਪਸ ਲੈਂਦੇ ਹਾਂ, ਇਹ ਫ਼ੈਸਲਾ ਗਲਤ ਕੀਤਾ ਗਿਆ: ਸੀਤਾਰਮਨ

01

April

2021

ਨਵੀਂ ਦਿੱਲੀ, 1 ਅਪਰੈਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਪੀਪੀਐੱਫ ਅਤੇ ਐੱਨਐੱਸਸੀ ਵਰਗੀਆਂ ਛੋਟੀਆਂ ਬੱਚਤ ਸਕੀਮਾਂ ਵਿੱਚ ਕੀਤੀ ਵੱਡੀ ਕਟੌਤੀ ਵਾਪਸ ਲੈ ਲਵੇਗੀ ਅਤੇ ਕਿਹਾ ਕਿ ਇਹ ਗਲਤੀ ਨਾਲ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਨੂੰ ਪੱਛਮੀ ਬੰਗਾਲ, ਅਸਾਮ ਅਤੇ ਤਿੰਨ ਹੋਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਤੋਂ ਬਚਾਉਣ ਲਈ ਛੋਟੀਆਂ ਬੱਚਤਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਲੈਣਾ ਪਿਆ ਹੈ। ਛੋਟੀਆਂ ਬੱਚਤ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਝਟਕਾ ਦਿੰਦਿਆਂ ਸਰਕਾਰ ਨੇ ਬੁੱਧਵਾਰ ਨੂੰ ਪਬਲਿਕ ਪ੍ਰੋਵੀਡੈਂਟ ਫੰਡ (ਪੀਪੀਐੱਫ) ਅਤੇ ਐੱਨਐੱਸਸੀ (ਨੈਸ਼ਨਲ ਸੇਵਿੰਗ ਸਰਟੀਫਿਕੇਟ) ਸਮੇਤ ਹੋਰ ਛੋਟੀਆਂ ਬੱਚਤ ਸਕੀਮਾਂ ਦੀਆਂ ਵਿਆਜ ਦਰਾਂ ਵਿੱਚ 1.1 ਪ੍ਰਤੀਸ਼ਤ ਦੀ ਕਟੌਤੀ ਕਰ ਦਿੱਤੀ ਸੀ। ਇਸ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਇਹ ਫੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਅੱਜ ਪੱਛਮੀ ਬੰਗਾਲ ਵਿਚ ਵੋਟਿੰਗ ਦਾ ਦੂਜਾ ਪੜਾਅ ਹੋ ਰਿਹਾ ਹੈ।

E-Paper

Calendar

Videos