ਸੰਯੁਕਤ ਕਿਸਾਨ ਮੋਰਚਾ ਦੀ ਪੀ.ਏ.ਯੂ. ਵਿਖੇ ਉੱਚ ਪੱਧਰੀ ਮੀਟਿੰਗ ਸ਼ੁਰੂ

03

April

2021

ਲੁਧਿਆਣਾ, 3 ਅਪ੍ਰੈਲ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਉੱਚ ਪੱਧਰੀ ਮੀਟਿੰਗ ਸ਼ੁਰੂ ਹੋ ਗਈ ਹੈ,ਜਿਸ ਵਿਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ | ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ ਸਿੰਘ, ਕਿਸਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂ ਹਾਜ਼ਰ ਹਨ | ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਚਾਰ ਪ੍ਰਗਟਾਏ ਜਾ ਰਹੇ ਹਨ |