Arash Info Corporation

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

05

April

2021

ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਝੂਠ ਦਾ ਭਾਂਡਾ ਭੰਨਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ 4 ਸਾਲਾਂ ਵਿਚ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਅਕਾਲੀ ਦਲ ਨੂੰ ਝੂਠ ਦਾ ਸਹਾਰਾ ਲੈ ਕੇ ਬਦਨਾਮ ਕੀਤਾ ਜਾ ਰਿਹਾ ਹੈ । ਇਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਵੀ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੈ। ਇਨ੍ਹਾਂ ਨੂੰ ਪੰਜਾਬ ਨਾਲ ਕੋਈ ਦਰਦ ਨਹੀਂ ਹੈ।
Loading…
Loading the web debug toolbar…
Attempt #