Arash Info Corporation

ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਸ਼ੁਰੂ

09

April

2021

ਅੰਮ੍ਰਿਤਸਰ, 9 ਅਪ੍ਰੈਲ - ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ, ਜੋ ਕੱਲ੍ਹ ਵੀ ਜਾਰੀ ਰਹੇਗਾ। ਸ਼੍ਰੋਮਣੀ ਕਮੇਟੀ ਯਾਤਰਾ ਵਿਭਾਗ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਸੁਪਰਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ, ਸ਼੍ਰੋਮਣੀ ਕਮੇਟੀ ਵਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਅਟਾਰੀ ਵਾਹਘਾ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਵੇਗਾ ਤੇ 22 ਅਪ੍ਰੈਲ ਨੂੰ ਭਾਰਤ ਪਰਤ ਆਵੇਗਾ। ਸਮਝਿਆ ਜਾਂਦਾ ਹੈ ਕਿ ਭਾਰਤ ਸਰਕਾਰ ਤੇ ਪਾਕਿਸਤਾਨੀ ਦੂਤਾਵਾਸ ਵਲੋਂ ਕੋਰੋਨਾ ਨੂੰ ਲੈ ਕੇ ਇਸ ਵਾਰ ਵੀਜ਼ੇ ਘੱਟ ਜਾਰੀ ਕੀਤੇ ਗਏ ਹਨ।