ਬਾਰਦਾਨਾ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਫ਼ਿਰੋਜ਼ਪੁਰ - ਫ਼ਾਜ਼ਿਲਕਾ ਮਾਰਗ ਜਾਮ

24

April

2021

ਲੱਖੋ ਕੇ ਬਹਿਰਾਮ ( ਫ਼ਿਰੋਜ਼ਪੁਰ ) 24 ਅਪ੍ਰੈਲ - ਪਿਛਲੇ ਕਈ ਦਿਨਾਂ ਤੋਂ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿਚ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਵਲੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਜਿਸ ਦੇ ਚਲਦੇ ਕਿਸਾਨਾਂ ਨੇ ਕਿਸਾਨ ਮਜਦੂਰ ਸੰਗਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ - ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ।