ਰਾਹੁਲ ਗਾਂਧੀ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਕੀਤੀ ਮੰਗ, ਸਰਕਾਰ 'ਤੇ ਸਾਧਿਆ ਨਿਸ਼ਾਨਾ

07

September

2021

ਨਵੀਂ ਦਿੱਲੀ, 7 ਸਤੰਬਰ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 12 ਸਤੰਬਰ ਨੂੰ ਹੋਣ ਵਾਲੀ ਨੀਟ 2021 ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਟਵੀਟ ਕਰ ਕੇ ਰਾਹੁਲ ਗਾਂਧੀ ਨੇ ਕਿਹਾ ਹੈ ਕਿ, ਕੀ ਭਾਰਤ ਸਰਕਾਰ ਵਿਦਿਆਰਥੀਆਂ ਦੇ ਤਣਾਅ ਪ੍ਰਤੀ ਅੰਨ੍ਹੀ ਹੈ। ਰਾਹੁਲ ਗਾਂਧੀ ਦਾ ਕਹਿਣਾ ਹੈ ਕੀ ਵਿਦਿਆਰਥੀਆਂ ਨੂੰ ਢੁਕਵਾਂ ਮੌਕਾ ਦਵੋ ਅਤੇ ਪ੍ਰੀਖਿਆ ਨੂੰ ਮੁਲਤਵੀ ਕਰੋ |