Arash Info Corporation

ਰੋਡਵੇਜ਼ ਤੇ ਪਨਬੱਸ ਕੰਟਰੈਕਟ ਕਾਮਿਆਂ ਦੀ ਹੜਤਾਲ ਜਾਰੀ, ਲੋਕਾਂ ਦੀ ਵਧੀ ਖੁਆਰੀ

13

September

2021

ਮਾਨਸਾ, 13 ਸਤੰਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬੇ ਭਰ ਵਿਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਮਾਨਸਾ ਵਿੱਚ ਵੀ ਲਗਾਤਾਰ ਅੱਠਵੇਂ ਦਿਨ ਜਾਰੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲੀ ਕਾਮਿਆਂ ਨੇ ਅੱਜ ਸ਼ਹਿਰ ਵਿਚ ਪੰਜਾਬ ਸਰਕਾਰ ਵਿਰੁੱਧ ਢੋਲ ਵਜਾ ਕੇ ਰੋਸ ਮਾਰਚ ਕੱਢਿਆ। ਯੂਨੀਅਨ ਆਗੂਆਂ ਨੇ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈੇ।