Arash Info Corporation

ਹਿਮਾਚਲ 'ਚ ਲੱਗੀ ਭਿਆਨਕ ਅੱਗ, ਇਕੋ ਪਰਿਵਾਰ ਦੇ 3 ਬੱਚਿਆਂ ਸਮੇਤ 4 ਲੋਕ ਜ਼ਿੰਦਾ ਸੜੇ

14

September

2021

ਚੰਬਾ,14 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਭਿਆਨਕ ਅੱਗ ਲੱਗੀ ਹੈ | ਇੱਥੇ ਇਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਜ਼ਿੰਦਾ ਸੜ ਗਏ ਹਨ। ਜਦਕਿ ਇਕ ਔਰਤ ਜ਼ਖਮੀ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਪੁਸ਼ਟੀ ਚੰਬਾ ਪੁਲਿਸ ਕੰਟਰੋਲ ਰੂਮ ਨੇ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।