ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

15

September

2021

ਚੰਡੀਗੜ੍ਹ,15ਸਤੰਬਰ - ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਜੋ ਕਿ ਪਿਛਲੇ ਕੁਝ ਸਮੇਂ ਤੋਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਹੋਏ ਸਨ, ਨੂੰ ਅੱਜ ਹਾਈ ਕੋਰਟ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਸੰਬੰਧੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਦਿੰਦਿਆਂ ਇੱਕ ਹਫ਼ਤੇ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੱਈਏ ਕਿ 26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਮੇਲੇ ਦੌਰਾਨ ਗੁਰਦਾਸ ਮਾਨ ਨੇ ਡੇਰੇ ਦੇ ਸਰਦਾਰ ਸਾਈ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 295 ਏ ਦੇ ਤਹਿਤ ਮਾਮਲਾ ਦਰਜ ਕਰਵਾਇਆ ਸੀ। ਗੁਰਦਾਸ ਮਾਨ ਨੇ ਪਹਿਲਾਂ ਇਸ ਮਾਮਲੇ ਵਿੱਚ ਜਲੰਧਰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ। ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਰੱਦ ਕਰਦਿਆਂ ਸੈਸ਼ਨ ਕੋਰਟ ਨੇ ਕਿਹਾ ਸੀ ਕਿ ਮਾਨ ਨੂੰ ਜ਼ਮਾਨਤ ਦੇਣ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਦੀ ਟਿੱਪਣੀ ਨਾਲ ਸਿੱਖ ਭਾਈਚਾਰੇ ਵਿੱਚ ਨਾਰਾਜ਼ਗੀ ਹੋਰ ਵਧ ਸਕਦੀ ਹੈ।