ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ

16

September

2021

ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਅਲ ਤਰੀਕੇ ਨਾਲ ਐੱਸ.ਸੀ.ਓ. ਸੰਮੇਲਨ ਵਿਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ, ਜਦੋਂ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸ.ਸੀ.ਓ. ਸੰਮੇਲਨ ਵਿਚ ਵਿਅਕਤੀਗਤ ਤੌਰ 'ਤੇ ਹਿੱਸਾ ਲੈਣਗੇ। ਇੱਥੇ ਭਾਰਤ ਅੱਤਵਾਦ ਵਿਰੋਧੀ ਚਰਚਾ, ਆਰਥਿਕ ਸਹਿਯੋਗ, ਖੇਤਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਹੋਰ ਪ੍ਰਮੁੱਖ ਮੁੱਦਿਆਂ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਮੌਜੂਦਾ ਰਾਜਨੀਤਿਕ-ਸੁਰੱਖਿਆ ਸਥਿਤੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ |