Arash Info Corporation

ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ

21

September

2021

ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ |

E-Paper

Calendar

Videos