22
September
2021

ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ |