23
September
2021

ਚੰਡੀਗੜ੍ਹ, 23 ਸਤੰਬਰ
ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।