ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ

23

September

2021

ਐੱਸ. ਏ. ਐੱਸ. ਨਗਰ, 23 ਸਤੰਬਰ - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ ਜਲੰਧਰ ਤੋਂ ਚੁੱਕ ਕੇ ਲੈ ਜਾਣ ਅਤੇ ਗੁਰਵਿੰਦਰ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਥਾਣੇਦਾਰ ਅਮਰੀਕ ਸਿੰਘ ਨੂੰ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸੰਬੰਧੀ ਮ੍ਰਿਤਕ ਗੁਰਵਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ 29 ਸਾਲ ਬਾਅਦ ਉਸ ਦੇ ਭਰਾ ਅਤੇ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ।