28
September
2021
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ ਹਨ। ਉਨ੍ਹਾਂ ਦੇ ਦਲੇਰਾਨਾ ਬਲੀਦਾਨ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚਿਣਗ ਜਗਾਈ। ਮੈਂ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।