ਕੈਪਟਨ ਨੇ ਸਿੱਧੂ ਬਾਰੇ ਕਿਹਾ: ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਉਹ ਸਥਿਰ ਬੰਦਾ ਨਹੀਂ

28

September

2021

ਚੰਡੀਗੜ੍ਹ, 28 ਸਤੰਬਰ- ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ(ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।