Arash Info Corporation

ਕੁਨੈਕਸ਼ਨ ਮੁੜ ਬਹਾਲ ਕਰਨ ਲਈ 1500 ਰੁਪਏ ਦੀ ਫ਼ੀਸ ਨਹੀਂ ਲਈ ਜਾਵੇਗੀ - ਚੰਨੀ

29

September

2021

ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਬੈਠਕ ਤੋਂ ਬਾਅਦ ਐਲਾਨ ਕੀਤਾ ਕਿ 2 ਕੇਵੀ ਤੱਕ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਤੇ ਕੱਟੇ ਬਿਜਲੀ ਕੁਨੈਕਸ਼ਨ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੇ ਬਿੱਲਾਂ ਦਾ ਬਕਾਇਆ ਮੁਆਫ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਕਾਇਆ ਬਿੱਲਾਂ ਦਾ ਭੁਗਤਾਨ ਪੰਜਾਬ ਸਰਕਾਰ ਕਰੇਗੀ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ 1200 ਕਰੋੜ ਰੁਪੲੇ ਦਾ ਭਾਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ ਖ਼ਿਲਾਫ਼ ਛੇਤੀ ਹੀ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।

E-Paper

Calendar

Videos