ਪ੍ਰਦਰਸ਼ਨਕਾਰੀ ਕਿਸਾਨ ਆਵਾਜਾਈ ਵਿਚ ਪਾ ਰਹੇ ਰੁਕਾਵਟ - ਸੁਪਰੀਮ ਕੋਰਟ

01

October

2021

ਨਵੀਂ ਦਿੱਲੀ, 1 ਅਕਤੂਬਰ - ਕਿਸਾਨਾਂ ਦੇ ਅੰਦੋਲਨ ਕਾਰਨ ਪ੍ਰਭਾਵਿਤ ਹਾਈਵੇਅ, ਜਾਮ ਅਤੇ ਰੇਲ ਆਵਾਜਾਈ ਲਈ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤਿੱਖੀ ਟਿੱਪਣੀ ਕੀਤੀ ਹੈ। ਕਿਸਾਨ ਮਹਾ ਪੰਚਾਇਤ ਵਲੋਂ ਦਾਇਰ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਪੂਰੇ ਸ਼ਹਿਰ ਨੂੰ ਬੰਧਕ ਬਣਾ ਲਿਆ ਹੈ ਅਤੇ ਹੁਣ ਅੰਦਰ ਦਾਖ਼ਲ ਹੋਣਾ ਚਾਹੁੰਦੇ ਹਨ। ਜੰਤਰ-ਮੰਤਰ 'ਤੇ ਧਰਨਾ ਦੇਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਤੁਸੀਂ ਦੂਜਿਆਂ ਦੀ ਸੰਪਤੀ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੇ . ਸੁਪਰੀਮ ਕੋਰਟ ਨੇ ਕਿਸਾਨ ਮਹਾ ਪੰਚਾਇਤ ਤੋਂ ਹਲਫ਼ਨਾਮਾ ਮੰਗਿਆ ਹੈ ਕਿ ਉਹ ਉਸ ਰੋਸ ਪ੍ਰਦਰਸ਼ਨ ਦਾ ਹਿੱਸਾ ਨਹੀਂ ਹਨ ਜਿਸ ਵਿਚ ਹਾਈਵੇਅ ਜਾਮ ਕੀਤੇ ਜਾ ਰਹੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ।