05
October
2021
ਨਵੀਂ ਦਿੱਲੀ, 5 ਅਕਤੂਬਰ - ਪ੍ਰਿਅੰਕਾ ਗਾਂਧੀ ਜਿਨ੍ਹਾਂ ਨੂੰ ਯੂ.ਪੀ. ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ, ਉਸ 'ਤੇ ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗ਼ਲਤ ਅਤੇ ਗ਼ੈਰਕਾਨੂੰਨੀ ਤੌਰ ਨਾਲ, ਬਿਨਾਂ ਕਿਸੇ ਸਰਕਾਰੀ ਆਦੇਸ਼ ਅਤੇ ਐਫ.ਆਈ.ਆਰ. ਦੇ 28 ਘੰਟਿਆਂ ਤੋਂ ਹਿਰਾਸਤ ਵਿਚ ਰੱਖਿਆ ਗਿਆ ਹੈ | ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਹੁਣ ਤੱਕ ਕਿਊ ਨਹੀਂ ਗ੍ਰਿਫ਼ਤਾਰ ਕੀਤਾ ਗਿਆ ਹੈ |