Arash Info Corporation

ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਨੂੰਹ ਤੇ ਕਿਰਾਏਦਾਰ ਦਾ ਟੱਬਰ ਮਾਰਨ ਵਾਲੇ ਸਾਬਕਾ ਫੌਜੀ ਨੇ ਜੇਲ੍ਹ ’ਚ ਫਾਹਾ ਲਿਆ

05

October

2021

ਗੁਰੂਗ੍ਰਾਮ, 5 ਅਕਤੂਬਰ- ਚਾਰ ਵਿਅਕਤੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੇਵਾਮੁਕਤ 53 ਸਾਲਾ ਫੌਜੀ ਰਾਓ ਰਾਏ ਸਿੰਘ ਨੇ ਅੱਜ ਇਥੋਂ ਦੀ ਭੋਂਡਸੀ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਲਈ। ਉਸ ਨੇ ਆਪਣੀ ਨੂੰਹ, ਕਿਰਾਏਦਾਰ, ਉਸ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਨੂੰ ਕਥਿਤ ਤੌਰ 'ਤੇ ਮਾਰ ਦਿੱਤਾ ਸੀ। ਉਸ ਨੂੰ ਆਪਣੀ ਨੂੰਹ ਅਤੇ ਕਿਰਾਏਦਾਰ ਵਿਚਾਲੇ ਨਾਜਾਇਜ਼ ਸਬੰਧਾਂ ਦਾ ਸ਼ੱਕ ਸੀ। ਉਹ ਮੰਗਲਵਾਰ ਸਵੇਰੇ ਜੇਲ੍ਹ ਵਿੱਚ ਲਟਕਿਆ ਮਿਲਿਆ ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਭੋਂਡਸੀ ਦੇ ਐੱਸਐੱਚਓ ਜਗਬੀਰ ਸਿੰਘ ਨੇ ਕਿਹਾ ਕਿ ਮੈਜਿਸਟ੍ਰੇਟ ਜਾਂਚ ਕੀਤੀ ਜਾ ਰਹੀ ਹੈ। 59 ਸਾਲਾ ਰਾਓ ਰਾਏ ਸਿੰਘ ਲਗਭਗ 45 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸੀ।