ਅਧਿਕਾਰਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਫ਼ਰਜ਼ਾਂ ਦਾ ਪਾਲਣ ਵੀ ਜ਼ਰੂਰੀ - ਪ੍ਰਧਾਨ ਮੰਤਰੀ

12

October

2021

ਨਵੀਂ ਦਿੱਲੀ, 12 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਵੇਂ ਐਨ.ਐੱਚ.ਆਰ.ਸੀ. ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਸਿਰਫ਼ ਅਧਿਕਾਰਾਂ ਬਾਰੇ ਨਹੀਂ ਹੋਣੇ ਚਾਹੀਦੇ, ਬਲਕਿ ਫ਼ਰਜ਼ਾਂ ਬਾਰੇ ਵੀ ਹੋਣੇ ਚਾਹੀਦੇ ਹਨ ਅਤੇ ਦੋਵਾਂ ਨੂੰ ਇਕੱਠੇ ਵਿਚਾਰਿਆ ਜਾਣਾ ਚਾਹੀਦਾ ਹੈ, ਵੱਖਰੇ ਤੌਰ 'ਤੇ ਨਹੀਂ | ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਤੋਂ ਇਲਾਵਾ ਹਰੇਕ ਵਿਅਕਤੀ ਨੂੰ ਆਪਣੇ ਫ਼ਰਜ਼ਾਂ ਦਾ ਪਾਲਣ ਵੀ ਕਰਨਾ ਚਾਹੀਦਾ ਹੈ |