13
October
2021
ਅਜਨਾਲਾ, 13 ਅਕਤੂਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ 'ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ 'ਤੇ ਅਜੇ ਵੀ ਅਮਲ ਦੀ ਦਰਕਾਰ ਹੈ।