18
October
2021

ਚੰਡੀਗੜ੍ਹ, 18 ਅਕਤੂਬਰ - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ ਡੇਂਗੂ ਟੈਸਟ ਮੁਫ਼ਤ ਉਪਲਬਧ ਹੋਣਗੇ। ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 8500 ਮਾਮਲੇ ਆ ਚੁੱਕੇ ਹਨ।