ਲੋਕਾਂ ਨੂੰ ਸਸਤੇ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਪਹੁੰਚ ਨਾਲ ਕੀਤਾ ਕੰਮ - ਕੇਂਦਰੀ ਸਿਹਤ ਮੰਤਰੀ

26

October

2021

ਨਵੀਂ ਦਿੱਲੀ, 26 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਿਹਤ ਢਾਂਚੇ 'ਤੇ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਕੈਂਸਰ, ਸ਼ੂਗਰ ਵਰਗੀਆਂ ਬਿਮਾਰੀਆਂ ਦੇ ਇਲਾਜ ਅਤੇ ਪ੍ਰਾਇਮਰੀ ਪੱਧਰ 'ਤੇ ਜਾਂਚ ਲਈ ਅਸੀਂ 1,50,000 ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦੇਸ਼ ਵਿਚ ਲਗਭਗ 79,000 ਤੋਂ ਉੱਪਰ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨੇ 157 ਨਵੇਂ ਮੈਡੀਕਲ ਕਾਲਜਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ |