ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ 8 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ, ਸਰਕਾਰ ਨੂੰ ਨਿਰਦੇਸ਼ - ਗਵਾਹਾਂ ਨੂੰ ਦਿੱਤੀ ਜਾਵੇ ਸੁਰੱਖਿਆ

26

October

2021

ਨਵੀਂ ਦਿੱਲੀ, 26 ਅਕਤੂਬਰ - ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 68 ਗਵਾਹਾਂ ਵਿਚੋਂ 30 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ 23 ਵਿਅਕਤੀ ਘਟਨਾ ਦੇ ਚਸ਼ਮਦੀਦ ਗਵਾਹ ਹੋਣ ਦਾ ਦਾਅਵਾ ਕਰਦੇ ਹਨ। ਇਸ 'ਤੇ ਸਵਾਲ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਕਿ ਰੈਲੀ 'ਚ ਸੈਂਕੜੇ ਕਿਸਾਨ ਸਨ ਤੇ ਸਿਰਫ 23 ਚਸ਼ਮਦੀਦ ਗਵਾਹ ਹਨ | ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ - ਨਾਲ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।