ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਕਰੇਗੀ ਮਾਹਿਰਾਂ ਦੀ ਕਮੇਟੀ, ਸੁਪਰੀਮ ਕੋਰਟ ਨੇ ਕਿਹਾ - ਜਾਸੂਸੀ ਮਨਜ਼ੂਰ ਨਹੀਂ

27

October

2021

ਨਵੀਂ ਦਿੱਲੀ, 27 ਅਕਤੂਬਰ - ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਮਾਹਿਰ ਕਮੇਟੀ ਵਲੋਂ ਕੀਤੀ ਜਾਵੇਗੀ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਇਹ ਵੀ ਕਿਹਾ ਕਿ ਕਿਸੇ ਵੀ ਕੀਮਤ 'ਤੇ ਲੋਕਾਂ ਦੀ ਜਾਸੂਸੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੁਪਰੀਮ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਜਾਂਚ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ।