ਅਮਿਤ ਸ਼ਾਹ ਨੇ ਆਪਣੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ

27

October

2021

ਨਵੀਂ ਦਿੱਲੀ, 27 ਅਕਤੂਬਰ - ਅਮਿਤ ਸ਼ਾਹ ਨੇ ਆਪਣੇ ਬਿਆਨ 'ਤੇ ਸਪਸ਼ਟੀਕਰਨ ਦਿੱਤਾ ਹੈ ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਅਨਪੜ੍ਹ ਵਿਅਕਤੀ ਦੇਸ਼ ਦੀ ਤਰੱਕੀ ਵਿਚ ਯੋਗਦਾਨ ਨਹੀਂ ਪਾ ਸਕਦਾ | ਅਮਿਤ ਸ਼ਾਹ ਨੇ ਕਿਹਾ ਕਿ ਮੈਨੂੰ ਇਸ ਬਿਆਨ ਲਈ ਟ੍ਰੋਲ ਕੀਤਾ ਗਿਆ ਸੀ ਪਰ ਮੈਂ ਦੁਬਾਰਾ ਕਹਿਣਾ ਚਾਹਾਂਗਾ ਕਿ 'ਅਨਪੜ੍ਹਾਂ ਦੀ ਫ਼ੌਜ ਨਾਲ ਕੋਈ ਵੀ ਦੇਸ਼ ਵਿਕਾਸ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਨੂੰ ਸਿੱਖਿਅਤ ਕਰੇ। ਕੋਈ ਵਿਅਕਤੀ ਜਿਸ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਬਾਰੇ ਪਤਾ ਨਹੀਂ ਹੈ, ਉਹ ਇਸ ਵਿਚ ਯੋਗਦਾਨ ਨਹੀਂ ਪਾ ਸਕਦਾ ਹੈ |