01
November
2021

ਨਵੀਂ ਦਿੱਲੀ,1 ਨਵੰਬਰ - ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਗੱਲਬਾਤ ਕਰ ਹੱਲ ਕੱਢਣ ਲਈ 26 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਹੈ ਕਿ ਉਸ ਤੋਂ ਬਾਅਦ 27 ਨਵੰਬਰ ਤੋਂ ਪਿੰਡਾਂ ਦੇ ਕਿਸਾਨ ਟਰੈਕਟਰਾਂ ਨਾਲ ਚਾਰੋਂ ਪਾਸੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪਹੁੰਚਣਗੇ ਅਤੇ ਪ੍ਰਦਰਸ਼ਨ ਸਥਾਨਾਂ 'ਤੇ ਅੰਦੋਲਨ ਨੂੰ ਮਜ਼ਬੂਤ ਕਰਨਗੇ | ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਕਿਸਾਨੀ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਜਾਵੇਗਾ |