Arash Info Corporation

ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਅਪੀਲ ’ਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ 15 ਤੱਕ ਟਾਲੀ

12

November

2021

ਨਵੀਂ ਦਿੱਲੀ, 12 ਨਵੰਬਰ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ਦੀ ਅੱਜ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 15 ਨਵੰਬਰ ਤੱਕ ਟਾਲ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਸਰਕਾਰ ਦੀ ਬੇਨਤੀ ’ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਯੂਪੀ ਵੱਲੋਂ ਪੇਸ਼ ਹੋਏ ਵਕੀਲ ਨੇ ਸੋਮਵਾਰ ਤੱਕ ਦਾ ਸਮਾਂ ਮੰਗਿਆ ਸੀ। ਪਿਛਲੀ ਸੁਣਵਾਈ 'ਚ ਸਿਟ ਦੀ ਜਾਂਚ ’ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਸਿਖਰਲੀ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਸੀ ਕਿ ਕਿਉਂ ਨਾ ਇਸ ਦੀ ਜਾਂਚ ਰਾਜ ਤੋਂ ਬਾਹਰੋਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇ ਤੇ ਨਿਗਰਾਨੀ ਲਈ ਪੰਜਾਬ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਯੁਕਤੀ ਦੀ ਗੱਲ ਕਹੀ ਸੀ। ਅੱਜ ਯੂਪੀ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਸਮਾਂ ਮੰਗਿਆ। ਅਦਾਲਤ ਨੇ ਇਸ ਨੂੰ ਸਵੀਕਾਰ ਕਰ ਲਿਆ। ਉੱਤਰ ਪ੍ਰਦੇਸ਼ ਸਰਕਾਰ ਨੇ ਜਾਂਚ ਪ੍ਰਕਿਰਿਆ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨਾ ਸੀ।

E-Paper

Calendar

Videos