ਪੰਜਾਬ ’ਚ ਪਹਿਲੀ ਤੋਂ ਦਸਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਲਾਜ਼ਮੀ

12

November

2021

ਚੰਡੀਗੜ੍ਹ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਟਵੀਟ ਕੀਤਾ, ‘ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਉਲੰਘਣਾ ਕਰਨ ’ਤੇ ਸਕੂਲਾਂ ਨੂੰ 2 ਲੱਖ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹੁਣ ਦਫਤਰਾਂ ਵਿੱਚ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੂਬੇ ਅੰਦਰ ਹਰ ਬੋਰਡ ’ਤੇ ਪੰਜਾਬੀ ਭਾਸ਼ਾ ਸਭ ਤੋਂ ਸਿਖ਼ਰ ’ਤੇ ਲਿਖੀ ਜਾਵੇਗੀ।