12
November
2021

ਮਾਨਸਾ 12 ਨਵੰਬਰ-
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ, ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸਾਰੇ ਪਾਰਟੀ ਦੇ ਮੌਜੂਦਾ ਵਿਧਾਇਕ ਹਨ।