ਜੋ ਬਾਈਡਨ ਅਤੇ ਸ਼ੀ ਜਿਨਪਿੰਗ ਦਾ ਵਰਚੁਅਲ ਸੰਮੇਲਨ, ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ

16

November

2021

ਬੀਜਿੰਗ, 16 ਨਵੰਬਰ - ਯੂ.ਐਸ. ਦੇ ਰਾਸ਼ਟਰਪਤੀ ਜੋ ਬਾਈਡਨ ਨੇ ਵ੍ਹਾਈਟ ਹਾਊਸ ਤੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਰਚੁਅਲ ਸੰਮੇਲਨ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਸੰਯੁਕਤ ਰਾਜ ਨੂੰ ਇਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਸਹਿਯੋਗ ਕਰਨਾ ਚਾਹੀਦਾ ਹੈ, ਨਾ ਸਿਰਫ ਆਪਣੇ ਅੰਦਰੂਨੀ ਮਾਮਲਿਆਂ ਨੂੰ ਸੁਲਝਾਉਣਾ ਚਾਹੀਦਾ ਹੈ, ਬਲਕਿ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ।