22
November
2021
ਪਠਾਨਕੋਟ, 22 ਨਵੰਬਰ - ਬੀਤੀ ਰਾਤ ਪਠਾਨਕੋਟ ਵਿਚ ਇਕ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਗਰਨੇਡ ਧਮਾਕਾ ਹੋਇਆ। ਜ਼ਿਕਰਯੋਗ ਹੈ ਕਿ ਸੂਬੇ ਦਾ ਕਾਊਂਟਰ ਇੰਟੈਲੀਜੈਂਸ ਵਿੰਗ ਇਸ ਦੀ ਜਾਂਚ ਕਰ ਰਿਹਾ ਹੈ। ਉੱਥੇ ਹੀ ਗੁਲਨੀਤ ਸਿੰਘ ਖੁਰਾਣਾ, ਏ.ਆਈ.ਜੀ.- ਕਾਊਂਟਰ ਇੰਟੈਲੀਜੈਂਸ ਦਾ ਕਹਿਣਾ ਹੈ ਕਿ ਸਥਾਨਕ ਪੁਲਿਸ, ਕਾਊਂਟਰ ਇੰਟੈਲੀਜੈਂਸ, ਸੀ.ਆਈ.ਡੀ. ਮਿਲ ਕੇ ਕੰਮ ਕਰ ਰਹੇ ਹਨ। ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਅਸੀਂ ਸਬੂਤ ਇਕੱਠੇ ਕਰ ਰਹੇ ਹਾਂ ਅਤੇ ਤੱਥਾਂ ਦੇ ਆਧਾਰ 'ਤੇ ਕਾਰਵਾਈ ਕਰਾਂਗੇ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਗਰਨੇਡ ਸੁੱਟਿਆ ਗਿਆ ਹੈ ਤਾਂ ਕੋਈ ਅੱਤਵਾਦੀ ਕੋਣ ਜ਼ਰੂਰ ਹੈ |