CCTV ਕੈਮਰੇ ਲਗਾਉਣ ਵਿਚ ਲੰਡਨ, ਨਿਊਯਾਰਕ ਅਤੇ ਪੈਰਿਸ ਤੋਂ ਵੀ ਅੱਗੇ ਹੈ ਦਿੱਲੀ- ਅਰਵਿੰਦ ਕੇਜਰੀਵਾਲ

03

December

2021

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਿਛਲੇ 7 ਸਾਲਾਂ ਵਿਚ ਦਿੱਲੀ ਵਿਚ 2,75,000 ਸੀਸੀਟੀਵੀ ਕੈਮਰੇ ਲਗਾਏ ਗਏ। ਦਿੱਲੀ ਅੱਜ ਪੂਰੀ ਦੁਨੀਆ 'ਚ ਪਹਿਲੇ ਨੰਬਰ 'ਤੇ ਹੈ। ਕਿਸੇ ਵੀ ਸ਼ਹਿਰ ਦੇ ਮੁਕਾਬਲੇ ਦਿੱਲੀ ਪਹਿਲੇ ਨੰਬਰ 'ਤੇ ਹੈ। ਇਕ ਸੰਸਥਾ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਦਿੱਲੀ ਵਿਚ ਪ੍ਰਤੀ 1 ਮੀਲ 'ਤੇ 1826 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਜਦਕਿ ਦੂਜੇ ਨੰਬਰ 'ਤੇ ਲੰਡਨ ਦਾ ਆਉਂਦਾ ਹੈ, ਜਿੱਥੇ ਪ੍ਰਤੀ ਮੀਲ 1138 ਕੈਮਰੇ ਲਗਾਏ ਗਏ ਹਨ। ਸੀਸੀਟੀਵੀ ਦੇ ਮਾਮਲੇ ਵਿਚ ਅਸੀਂ ਲੰਡਨ, ਨਿਊਯਾਰਕ, ਪੈਰਿਸ ਤੋਂ ਬਹੁਤ ਅੱਗੇ ਹਾਂ। ਸੀਐਮ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ 'ਚ ਚੇਨਈ ਦੂਜੇ ਨੰਬਰ 'ਤੇ ਆਉਂਦਾ ਹੈ। ਜਦ ਤੋਂ ਇਹ ਕੈਮਰੇ ਲਗਾਏ ਗਏ ਹਨ, ਉਦੋਂ ਤੋਂ ਔਰਤਾਂ ਦੀ ਸੁਰੱਖਿਆ ਵਧ ਗਈ ਹੈ। ਇਸ ਨਾਲ ਪੁਲਿਸ ਨੂੰ ਅਪਰਾਧ ਦੇ ਮਾਮਲਿਆਂ ਨੂੰ ਸੁਲਝਾਉਣ ਵਿਚ ਕਾਫੀ ਮਦਦ ਮਿਲ ਰਹੀ ਹੈ ਕਿਉਂਕਿ ਇਹ ਅਪਰਾਧ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਜਾਂਦੇ ਹਨ। ਹੁਣ 1,40,000 ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਬਾਅਦ ਦਿੱਲੀ ਵਿਚ ਕੁੱਲ 4,15,000 ਸੀਸੀਟੀਵੀ ਕੈਮਰੇ ਲੱਗਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਸੀਸੀਟੀਵੀ ਕੈਮਰੇ ਲਗਾਉਣ 'ਚ ਕਾਫੀ ਰੁਕਾਵਟਾਂ ਆਈਆਂ। ਇੱਕ ਵਾਰ ਤਾਂ ਐੱਲਜੀ ਹਾਊਸ ਵਿਚ ਧਰਨਾ ਦੇਣਾ ਪਿਆ। ਕੇਂਦਰ ਸਰਕਾਰ ਨੇ ਕਈ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਇੰਨੇ ਕੈਮਰੇ ਲਗਾਉਣ ਤੋਂ ਬਾਅਦ ਦਿੱਲੀ ਦੇ ਲੋਕਾਂ ਦੀ ਸੁਰੱਖਿਆ ਵਧੇਗੀ ਅਤੇ ਲੋਕ ਦਿੱਲੀ 'ਚ ਸੁਰੱਖਿਅਤ ਮਹਿਸੂਸ ਕਰਨਗੇ।