03
December
2021
ਚੰਡੀਗੜ੍ਹ, 3 ਦਸੰਬਰ-
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਕਾਂਗਰਸ ਦੀ ਗਾਇਕ ਸਿੱਧੂ ਮੂਸੇਵਾਲਾ ਨੂੰ ਪਾਰਟੀ ’ਚ ਸ਼ਾਮਲ ਕਰਕੇ ਇਸ ਸਰਹੱਦੀ ਸੂਬੇ ਵਿੱਚ ਬੰਦੂਕ ਸੱਭਿਆਚਾਰ ਅਤੇ ਵੱਖਵਾਦੀ ਤਾਕਤਾਂ ਨੂੰ ਉਤਸ਼ਾਹਿਤ ਕਰਨ ਦੀ ਨਿੰਦਾ ਕੀਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਚੁੱਘ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਅਸਥਿਰ ਕਰਨ ਦੇ ਕਾਂਗਰਸ ਦੇ ਨਾਪਾਕ ਮਨਸੂਬਿਆਂ ਦਾ ਪਰਦਾਫਾਸ਼ ਹੋ ਗਿਆ ਹੈ।