03
December
2021

ਨਵੀਂ ਦਿੱਲੀ, 3 ਦਸੰਬਰ-
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਸਰਬਦੀਪ ਸਿੰਘ ਵਿਰਕ ਸਮੇਤ ਸੂਬੇ ਦੇ ਕਈ ਵਿਅਕਤੀ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸ੍ਰੀ ਵਿਰਕ, ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਹਰਚਰਨ ਸਿੰਘ ਰਣੌਤਾ ਅਤੇ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਭਾਜਪਾ ਵਿੱਚ ਸ਼ਾਮਲ ਹੋਏ। ਪੰਜਾਬ ਦੀਆਂ ਕਈ ਨਾਮੀ ਸ਼ਖਸੀਅਤਾਂ ਪਿਛਲੇ ਕੁਝ ਦਿਨਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਝ ਹੋਰ ਲੋਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।