10
December
2021
ਮੋਗਾ, 10 ਦਸੰਬਰ (ਪੱਤਰ ਪ੍ਰੇਰਕ) ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਹਾੜੇ ਤੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਅੱਜ ਮੋਗਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੀ ਇਹ ਰੈਲੀ ਨਹੀਂ ਇਕ ਰੈਲਾ ਹੋਵੇਗੀ ਜਿਸਦੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ ਅਤੇ ਇਹ ਰੈਲੀ ਦਾ ਇੱਕਠ ਸੂਬੇ ਵਿੱਚ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਬਨਣ ਜਾ ਸਾਂਝੀ ਸਰਕਾਰ ਦਾ ਨੀਂਹ ਰੱਖੇਗਾ |