ਜੇ ਅੱਜ ਕੈਬਨਿਟ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਬੀ. ਡੀ. ਪੀ. ਓਜ. ਅਤੇ ਸੀਨੀਅਰ ਵਿਕਾਸ ਅਫ਼ਸਰ ਕੱਲ੍ਹ ਤੋਂ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ

14

December

2021

ਲੁਧਿਆਣਾ, 14 ਦਸੰਬਰ - ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਤਾਇਨਾਤ ਬੀ. ਡੀ. ਪੀ. ਓਜ. ਅਤੇ ਸੀਨੀਅਰ ਪੰਚਾਇਤ ਵਿਕਾਸ ਅਫ਼ਸਰਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਬੀ. ਡੀ. ਪੀ. ਓਜ. ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨ ਨਵਦੀਪ ਕੌਰ ਅਤੇ ਸੀਨੀਅਰ ਪੰਚਾਇਤ ਵਿਕਾਸ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਦੋਵੇਂ ਜਥੇਬੰਦੀਆਂ ਦੀ ਮਿਲ ਕੇ ਬਣਾਈ ਗਈ ਸਾਂਝੀ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਅੱਜ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਚਾਇਤ ਮੰਤਰੀ ਪੰਜਾਬ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਹੁਣ ਤੋਂ 5 ਮਹੀਨੇ ਪਹਿਲਾਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ ਮੰਗਾਂ ਨੂੰ ਲੈ ਕੇ ਜੋ ਭਰੋਸਾ ਦਿੱਤਾ ਗਿਆ ਸੀ, ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਰ ਕੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਜੇਕਰ ਪੰਜਾਬ ਸਰਕਾਰ ਨੇ ਅੱਜ 14 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਨੀਆਂ ਮੰਗਾਂ ਨੂੰ ਅਮਲੀ ਜਾਮਾ ਨਾ ਪਹਿਨਾਇਆ ਤਾਂ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀ 15 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋਣਗੇ।