13
January
2022
ਨਵੀਂ ਦਿੱਲੀ, 13 ਜਨਵਰੀ-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਵਿਡ ਦੇ ਨਵੇਂ ਸਰੂਪ ਓਮੀਕਰੋਨ ਕਾਰਨ ਦੇਸ਼ ਵਿੱਚ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ੍ਰੀ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਦੇਸ਼ ਵਿੱਚ ਕਰੋਨਾ ਦੇ 2,47,417 ਮਾਮਲੇ ਸਾਹਮਣੇ ਆੲੇ ਹਨ ਜੋ ਕਿ ਪਿਛਲੇ 236 ਦਿਨਾਂ ਵਿੱਚ ਸਭ ਤੋਂ ਵਧ ਹਨ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਵੀ ਭਾਗ ਲੈ ਰਹੇ ਹਨ।