ਚੋਣ ਕਮਿਸ਼ਨ ਪੰਜਾਬ ਵਿੱਚ ਨਵੀਂ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਦੀ ਸਹੂਲਤ ਲਈ ਕਰ ਰਿਹਾ ਹੈ ਨਿਯਮਾਂ ਵਿਚ ਬਦਲਾਅ – ਰਾਘਵ ਚੱਢਾ

15

January

2022

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਭਾਰਤੀ ਚੋਣ ਕਮਿਸ਼ਨ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ਵਿਚ ਇਕ ਨਵੀਂ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ ਨਿਯਮਾਂ ਅਤੇ ਕਾਨੂੰਨ ’ਚ ਬਦਲਾਅ ਕੀਤਾ ਜਾ ਰਿਹਾ। ਇਸ ਦੇ ਤਹਿਤ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ 30 ਦਿਨ ਦੀ ਮਿਆਦ ਨੂੰ ਘਟਾ ਕੇ 7 ਦਿਨ ਕੀਤਾ ਗਿਆ। ਰਾਘਵ ਚੱਢਾ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੱਤਾ ਹੈ। ‘ਆਪ’ ਆਗੂ ਨੇ ਸਵਾਲ ਕਰਦਿਆਂ ਕਿਹਾ ਕਿ ਇਸ ਰਾਜਨੀਤਿਕ ਪਾਰਟੀ ਦੇ ਰਜਿਸਟਰ ਹੋਣ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਕਿਸ ਪਾਰਟੀ ਨੂੰ ਹੋਵੇਗਾ? ਜੇਕਰ ਇਹ ਪਾਰਟੀ ਰਜਿਸਟਰ ਹੁੰਦੀ ਹੈ ਤਾਂ ਕਿਹੜੀ ਪਾਰਟੀ ਨੂੰ ਫਾਇਦਾ ਹੋਵੇਗਾ? ਉਹਨਾਂ ਇਲਜ਼ਾਮ ਲਾਗਇਆ ਕਿ ਆਮ ਆਦਮੀ ਪਾਰਟੀ ਦੀਆਂ ਵੋਟਾਂ ਕੱਟਣ ਲਈ ਨਵੀਂ ਪਾਰਟੀ ਨੂੰ ਰਜਿਸਟਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਰਵਿੰਦ ਕੇਜਰੀਵਾਲ ਦੀ ਸਾਫ ਰਾਜਨੀਤੀ ਅਤੇ ਇਮਾਨਦਾਰੀ ਤੋਂ ਡਰ ਰਹੀਆਂ ਹਨ, ਇਸੇ ਲਈ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।