ਵਿਧਾਨ ਸਭਾ ਚੋਣਾਂ-2022: ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜ਼ਨਰਲ ਅਬਜ਼ਰਬਰਾਂ ਦੀ ਹਾਜ਼ਰੀ 'ਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ

02

February

2022

ਐਸ.ਏ.ਐਸ. ਨਗਰ, 2 ਫਰਵਰੀ (ਗੁਰਪ੍ਰੀਤ ਸਿੰਘ ਤੰਗੌਰੀ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਤਾਇਨਾਤ ਤਿੰਨੋ ਜਨਰਲ ਅਬਜ਼ਰਬਰਾਂ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ, ਆਈ.ਏ.ਐਸ ਸ੍ਰੀ ਕੇ.ਮਹੇਸ਼ ਅਤੇ ਆਈ.ਏ.ਐਸ ਸ੍ਰੀ ਅਜੇ ਗੁਪਤਾ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜ਼ੇਸ਼ਨ ਕਰਵਾਈ ਗਈ । ਡਿਪਟੀ ਕਮਿਸ਼ਨਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਸੋਧੇ ਚੋਣ ਸ਼ਡਿਊਲ ਸਬੰਧੀ ਦੱਸਿਆ ਕਿ ਹੁਣ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ 2 ਫਰਵਰੀ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੀ ਹੋਵੇਗੀ। ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਚੋਣਾਂ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਨੇ ਜਨਰਲ ਅਬਜ਼ਰਬਰਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡਮਾਈਜ਼ੇਸ਼ਨ ਮੁੱਖ ਚੋਣ ਦਫ਼ਤਰ ਦੇ ਸਾਫ਼ਟਵੇਅਰ 'DISE' ਤਕਨੀਕ ਦੀ ਵਰਤੋਂ ਰਾਹੀਂ ਕਰਵਾਈ ਗਈ ਹੈ, ਜਿਸ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਂਦੇ ਸਟਾਫ਼ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 907 ਪੋਲਿੰਗ ਬੂਥ ਸਥਾਪਤ ਹੋਣਗੇ , ਉਨ੍ਹਾਂ ਦੱਸਿਆ ਕਿ 907 ਪੋਲਿੰਗ ਪਾਰਟੀਆਂ ਦੇ ਨਾਲ ਨਾਲ 231 ਪੋਲਿੰਗ ਪਾਰਟੀਆਂ ਰਿਜ਼ਰਵ ਰੱਖੀਆ ਗਈਆਂ ਹਨ। ਇਸ ਦੇ ਨਾਲ ਹੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25 ਫੀਸਦੀ ਸਟਾਫ ਵੀ ਰਿਜ਼ਰਵ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ19 ਹਦਾਇਤਾਂ ਦੇ ਮੱਦੇਨਜ਼ਰ ਆਪਸੀ ਦੂਰੀ ਨੂੰ ਧਿਆਨ ਵਿੱਚ ਰੱਖਦਿਆ ਜ਼ਿਲ੍ਹੇ ਅੰਦਰ 52 ਖਰੜ ਹਲਕੇ ਲਈ ਪੋਲੀਟੈਕਨੀਕਲ ਕਾਲਜ ਖੂਨੀਮਾਜਰਾ, 53 ਐਸ.ਏ.ਐਸ. ਨਗਰ ਹਲਕੇ ਲਈ ਸਰਕਾਰੀ ਮਾਡਲ ਸੀਨੀਅਰ, ਸੈਕੰਡਰੀ ਸਕੂਲ, ਫੇਸ 3ਬੀ1 ਮੋਹਾਲੀ ਅਤੇ 112 ਡੇਰਾਬੱਸੀ ਹਲਕੇ ਲਈ ਸਰਕਾਰੀ ਕਾਲਜ ਡੇਰਾਬੱਸੀ ਵਿਖੇ 3 ਬੈਚਾਂ ਵਿੱਚ ਮਿਤੀ 6 ਅਤੇ 13 ਫਰਵਰੀ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। 3 ਬੈਂਚਾਂ ਦਾ ਸਮਾਂ ਸਵੇਰੇ 9.30 ਤੋਂ 11 ਵਜੇ ਤੱਕ, ਦੁਪਿਹਰ 12 ਤੋਂ 2 ਵਜੇ ਅਤੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਆਪਣੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀਮਤੀ ਕੋਮਲ ਮਿੱਤਲ , ਜ਼ਿਲ੍ਹਾ ਚੋਣ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।