ਕੈਪਟਨ ਤੋਂ ਬਾਅਦ ਸਭ ਤੋਂ ਵੱਧ ਵਿਧਾਇਕਾਂ ਨੇ ਮੁੱਖ ਮੰਤਰੀ ਵਜੋਂ ਮੇਰਾ ਸਮਰਥਨ ਕੀਤਾ ਸੀ, ਚੰਨੀ ਦੇ ਹੱਕ ’ਚ ਤਾਂ ਸਿਰਫ਼ ਦੋ ਸਨ: ਜਾਖੜ

02

February

2022

ਚੰਡੀਗੜ੍ਹ, 2 ਫਰਵਰੀ- ਕਾਂਗਰਸ ਵੱਲੋਂ ਜਦੋਂ ਪੰਜਾਬ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਣਾ ਹੈ, ਉਸ ਤੋਂ ਐਨ ਪਹਿਲਾਂ ਪਾਰਟੀ ਨੇਤਾ ਸੁਨੀਲ ਜਾਖੜ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਵਿਧਾਇਕਾਂ ਦੀ ਪਹਿਲੀ ਪਸੰਦ ਸਨ। ਉਨ੍ਹਾਂ ਦਾ ਕਿਹਾ ਕਿ ਉਨ੍ਹਾਂ ਨੂੰ 79 ਵਿੱਚੋਂ 42 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ, ਜਦਕਿ ਸੁਖਜਿੰਦਰ ਰੰਧਾਵਾ ਨੂੰ 16 ਤੇ ਪ੍ਰਨੀਤ ਕੌਰ ਨੂੰ 12 ਵਿਧਾਇਕਾਂ ਦੀ ਹਮਾਇਤ ਮਿਲੀ ਸੀ| ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ 6 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ|