ਪੰਜਾਬ 'ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ, ਪੜ੍ਹੋ ਨਵੀਆਂ ਹਦਾਇਤਾਂ

06

February

2022

ਚੰਡੀਗੜ੍ਹ। ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਨ੍ਹਾਂ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। 5ਵੀਂ ਜਮਾਤ ਤਕ ਆਨਲਾਈਨ ਸਿੱਖਿਆ ਜਾਰੀ ਰਹੇਗੀ। ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।