07
February
2022
ਨਵੀਂ ਦਿੱਲੀ, ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਮੌਸਮ ਸਾਫ਼ ਹੈ। ਤਾਪਮਾਨ ਵੀ ਪਿਛਲੇ ਦਿਨਾਂ ਦੇ ਮੁਕਾਬਲੇ ਵਧਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਹਰਿਆਣਾ ਸਮੇਤ ਕਈ ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਠੰਢ ਵਧਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੌਸਮ ਬੁੱਧਵਾਰ ਤੋਂ ਇਕ ਵਾਰ ਫਿਰ ਖਰਾਬ ਹੋ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਅਤੇ ਅਗਲੇ ਦੋ-ਤਿੰਨ ਦਿਨਾਂ ਤਕ ਮੌਸਮ ਖਰਾਬ ਰਹੇਗਾ। ਇਸ ਦੌਰਾਨ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਜਾਰੀ ਰਹੇਗੀ। ਉੱਤਰਾਖੰਡ 'ਚ ਕੱਲ ਯਾਨੀ ਮੰਗਲਵਾਰ ਤੋਂ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ