07
February
2022
ਨਵਾਂਸ਼ਹਿਰ : ਬਸਪਾ ਸੁਪਰੀਮੋ ਮਾਇਆਵਤੀ ਦਾਣਾ ਮੰਡੀ ਨਵਾਂਸ਼ਹਿਰ ਵਿਚ ਰੈਲੀ ਨਾਲ ਪੰਜਾਬ ਵਿਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਗੜ੍ਹੀ ਨੇ ਦੱਸਿਆ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਬਸਪਾ ਦੇ ਗੜ੍ਹ ਦੋਆਬਾ ਵਾਸੀਆਂ ਨੂੰ ਬਸਪਾ ਸੁਪਰੀਮੋ ਦੀ ਬੇਸਬਰੀ ਨਾਲ ਉਡੀਕ ਹੈ। ਗੜ੍ਹੀ ਨੇ ਕਿਹਾ ਕਿ ਇਸ ਚੋਣ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਬਸਪਾ ਦੀ ਲੀਡਰਸ਼ਿਪ ਹਾਜ਼ਰ ਰਹੇਗੀ।