08
February
2022
ਅੰਮ੍ਰਿਤਸਰ, 8 ਫਰਵਰੀ - ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੂੰ ਇਹ ਪੁੱਛੇ ਜਾਣ 'ਤੇ ਕਿ ''ਕੀ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਗੁੰਮਰਾਹ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ ਅਤੇ ਕਿਹਾ ਕਿ ਅਜਿਹੇ ਉੱਚ ਅਹੁਦੇ 'ਤੇ ਕਿਸੇ ਨੂੰ ਚੁਣਨ ਲਈ ਸਿੱਖਿਆ ਨੂੰ ਗਿਣਿਆਂ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਿਹਰੇ ਲਈ ਸਹੀ ਚੋਣ ਹੋਣੀ ਸੀ |