08
February
2022

ਨਵੀਂ ਦਿੱਲੀ, 8 ਫਰਵਰੀ - ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਨੂੰ ਘੇਰਿਆ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਸਦਨ ਵਿਚ ਬੋਲਦੇ ਹੀ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚੋਂ ਵਾਕਆਊਟ ਕੀਤਾ। ਜ਼ਿਕਰਯੋਗ ਹੈ ਕਿ ਮੱਲਿਕਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਵਾਕਆਊਟ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਬੋਲਣ ਦੀ ਬਜਾਏ ਕਾਂਗਰਸ 'ਤੇ ਦੋਸ਼ ਲਗਾਏ ਹਨ |