ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਦਾ ਦੇਹਾਂਤ

08

February

2022

ਨਵੀਂ ਦਿੱਲੀ, 8 ਫਰਵਰੀ- ਮਸ਼ਹੂਰ ਟੈਲੀਵਿਜ਼ਨ ਸੀਰੀਅਲ ‘ਮਹਾਭਾਰਤ’ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਵੀਨ ਕੁਮਾਰ ਸੋਬਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਅਦਾਕਾਰ ਨੇ ਸੋਮਵਾਰ ਦੇਰ ਰਾਤ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਬੇਟੀ, ਦੋ ਛੋਟੇ ਭਰਾ ਅਤੇ ਭੈਣ ਹਨ।