10
February
2022

ਨਵੀਂ ਦਿੱਲੀ, 10 ਫਰਵਰੀ - 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਉਹ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿਚ 'ਆਪ' ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ 'ਜਨ ਸਭਾ' ਵਿਚ ਸ਼ਾਮਿਲ ਹੋਣਗੇ |