ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਰੱਖਿਆ ਬਰਕਰਾਰ

10

February

2022

ਨਵੀਂ ਦਿੱਲੀ,10 ਫਰਵਰੀ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਵੀਰਵਾਰ ਨੂੰ ਮੁਦਰਾ ਨੀਤੀ 'ਤੇ ਹੋਈ ਬੈਠਕ 'ਚ ਲਏ ਗਏ ਫ਼ੈਸਲੇ ਬਾਰੇ ਦੱਸ ਰਹੇ ਹਨ। ਕੇਂਦਰੀ ਬੈਂਕ ਨੇ ਮੁੱਖ ਨੀਤੀਗਤ ਦਰ ਰੇਪੋ ਨੂੰ 4 ਫੀਸਦੀ 'ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਨੀਤੀਗਤ ਦਰ ਨੂੰ ਰਿਕਾਰਡ ਘੱਟ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਯਾਨੀ ਲੋਨ ਈ.ਐੱਮ.ਆਈ. 'ਤੇ ਰਾਹਤ ਲਈ ਗਾਹਕਾਂ ਨੂੰ ਹੋਰ ਇੰਤਜ਼ਾਰ ਕਰਨਾ ਹੋਵੇਗਾ। ਦਰਅਸਲ, ਰੇਪੋ ਦਰ 'ਚ ਕਟੌਤੀ ਤੋਂ ਬਾਅਦ ਬੈਂਕਾਂ 'ਤੇ ਵਿਆਜ ਦਰ ਘਟਾਉਣ ਦਾ ਦਬਾਅ ਬਣ ਜਾਂਦਾ ਹੈ। ਜੇਕਰ ਬੈਂਕ ਵਿਆਜ ਦਰਾਂ 'ਚ ਕਟੌਤੀ ਕਰਦੇ ਹਨ ਤਾਂ ਈ.ਐੱਮ.ਆਈ.ਵੀ ਹੇਠਾਂ ਆ ਜਾਂਦੀ ਹੈ।